‘Annual Sports Meet 2023’

.

.

ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਸਪੋਰਟਸ ਕਲੱਬ ਵੱਲੋਂ ਮਿਤੀ 10-06-2023 ਨੂੰ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ। ਇਸ ਸਪੋਰਟਸ ਮੀਟ ਵਿਚ ਵੱਖੋ-ਵੱਖਰੇ ਕਾਲਜਾਂ ਦੇ ਲਗਭਗ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਪੋਰਟਸ ਮੀਟ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਪਹਿਲਾਂ ਅਲੱਗ-ਅਲੱਗ ਕਾਲਜਾਂ ਮੁਤਾਬਿਕ ਟਰਾਇਲ ਕਰਵਾਏ ਗਏ, ਉਸ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਫਾਈਨਲ ਮੁਕਾਬਲਿਆਂ ਲਈ ਚੁਣਿਆ ਗਿਆ। ਇਸ ਸਪੋਰਟਸ ਮੀਟ ਵਿਚ ਅਕਾਲ ਕਾਲਜ ਆਫ ਆਰਟਸ ਐਂਡ ਸੋਸ਼ਲ ਸਾਇੰਸਜ਼ ਦੇ ਵਿਦਿਆਰਥੀਆਂ ਨੇ ਆਪਣੇ ਸਪੋਰਟਸ ਇੰਚਾਰਜ਼ ਸ੍ਰ. ਗੁਰਤੇਜ ਸਿੰਘ ਦੀ ਅਗਵਾਈ ਹੇਠ ਓਵਰਆਲ ਟਰਾਫੀ ਉਤੇ ਪਹਿਲੀ ਵਾਰ ਕਬਜਾ ਕੀਤਾ। 

ਇਸ ਟੂਰਨਾਮੈਂਟ ਦੇ ਮੁੱਖ ਮਹਿਮਾਨ ਦੇ ਤੌਰ ਤੇ ਪਰੋ ਵਾਈਸ ਚਾਂਸਲਰ ਡਾ. ਅਮਰੀਕ ਸਿੰਘ ਆਹਲੂਵਾਲੀਆ ਪਹੁੰਚੇ ਇਸ ਸਮੇਂ ਉਨ੍ਹਾਂ ਦੇ ਨਾਲ ਵੱਖੋ-ਵੱਖਰੇ ਕਾਲਜਾਂ ਦੇ ਡੀਨ ਸਾਹਿਬਾਨ ਹਾਜਰ ਰਹੇ। ਪਰੋ ਵਾਈਸ ਚਾਂਸਲਰ ਸਾਹਿਬ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ। ਉਨ੍ਹਾਂ ਨੂੰ ਜੀਵਨ ਵਿਚ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਖੇਡਾਂ ਵਿਚ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ। ਜੇਤੂ ਵਿਦਿਆਰਥੀਆਂ ਨੂੰ ਟਰਾਫੀ ਅਤੇ ਮੈਡਲਾਂ ਨਾਲ ਨਿਵਾਜਿਆ ਗਿਆ।     

Gallery