‘ਅਧਿਆਪਕ ਦਿਵਸ’
‘ਅਧਿਆਪਕ ਦਿਵਸ’
‘ਅਧਿਆਪਕ ਦਿਵਸ’
ਪੰਜਾਬੀ ਵਿਭਾਗ, ਇਟਰਨਲ ਯੂਨੀਵਰਸਿਟੀ, ਬੜੂ ਸਾਹਿਬ ਵੱਲੋਂ ਮਿਤੀ 4-09-2024 ਨੂੰ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਪੁਰਾਣੇ ਅਧਿਆਪਕ ਡਾ. ਰਾਜਵਿੰਦਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੇ ਅਵਸਰ ਤੇ ਅਧਿਆਪਕ ਅਤੇ ਵਿਦਿਆਰਥੀ ਜੀਵਨ ਦੇ ਆਪਸੀ ਸਬੰਧਾਂ ਤੇ ਵਿਸ਼ੇਸ਼ ਜ਼ੋਰ ਦੇ ਕੇ ਕਿਹਾ ਕਿ ਇਹ ਰਿਸ਼ਤਾ ਗੁਰੂ ਤੇ ਚੇਲੇ ਦੀ ਤਰ੍ਹਾਂ ਹੁੰਦਾ ਹੈ। ਬਦਲਦੀਆਂ ਸਮਾਜਿਕ ਪ੍ਰਸਥਿਤੀਆਂ ਅਤੇ ਪੱਛਮੀਕਰਨ ਦੇ ਪ੍ਰਭਾਵ ਕਾਰਨ ਇਸ ਰਿਸ਼ਤੇ ਵਿਚ ਲਗਾਤਾਰ ਗਿਰਾਵਟ ਆਉਂਦੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਦਿਨਾਂ ਨੂੰ ਮਨਾਉਣਾ ਤਾਂ ਹੀ ਸਫਲ ਹੈ ਜੇਕਰ ਵਿਦਿਆਰਥੀ ਇਸ ਦਿਨ ਤੋਂ ਇਲਾਵਾ ਬਾਕੀ ਦਿਨਾਂ ਵਿਚ ਵੀ ਅਧਿਆਪਕਾਂ ਦੀ ਇੱਜਤ ਕਰਨ ਤੇ ਉਨ੍ਹਾਂ ਦੇ ਦੱਸੇ ਰਸਤੇ ਤੇ ਚੱਲਣ। ਡਾ. ਰਾਜਵਿੰਦਰ ਕੌਰ ਤੋਂ ਇਲਾਵਾ ਇਸ ਮੌਕੇ ਵੱਖੋ-ਵੱਖਰੇ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਅਧਿਆਪਕ ਪਹੁੰਚੇ ਹੋਏ ਸਨ। ਉਨ੍ਹਾਂ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸਫਲ ਹੋਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਤੇ ਵਿਦਿਆਰਥੀਆਂ ਨਾਲ ਆਪੋ-ਆਪਣਾ ਤਜੁਰਬਾ ਪੇਸ਼ ਕੀਤਾ। ਇਸ ਪ੍ਰੋਗਰਾਮ ਵਿਚ ਪਹੁੰਚੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਨਜੀਤ ਸਿੰਘ ਨੇ ਧੰਨਵਾਦ ਕਰਦਿਆਂ ਅਧਿਆਪਕ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਪੰਜਾਬੀ ਵਿਭਾਗ ਦੀ ਅਸਿਸਟੈਂਟ ਪ੍ਰੋ. ਡਾ. ਮਨਪ੍ਰੀਤ ਬਾਵਾ ਨੇ ਕੀਤਾ, ਸਟੇਜ਼ ਸੈਟਅਪ ਦੀ ਜ਼ਿੰਮੇਵਾਰੀ ਅਸਿਸਟੈਂਟ ਪ੍ਰੋ. ਗੁਰਤੇਜ ਸਿੰਘ ਪੰਜਾਬੀ ਵਿਭਾਗ ਨੇ ਨਿਭਾਈ।