Shaheedi Diwas in remembrance of the Sahibzadas

Nill

ਯੂਨੀਵਰਸਿਟੀ ਆਡੀਟੋਰੀਅਮ’

ਇਟਰਨਲ ਯੂਨੀਵਰਸਿਟੀ, ਬੜੂ ਸਾਹਿਬ, ਹਿਮਾਚਲ ਪ੍ਰਦੇਸ਼ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਮਿਤੀ 26 ਦਸੰਬਰ 2024 ਨੂੰ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮਿਊਜ਼ਿਕ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਇਕ ਧਾਰਮਿਕ ਗੀਤ ਨਾਲ ਕੀਤੀ ਗਈ। ਇਸ ਤੋਂ ਬਾਅਦ ਡਾ. ਮਨਪ੍ਰੀਤ ਬਾਵਾ ਨੇ ਮੁੱਖ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋ. ਗੁਰਤੇਜ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਬਾਅਦ ਮੁੱਖ ਮਹਿਮਾਨ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਵਿੰਦਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਹਿੰਦੂਆਂ ਦੇ ਪੱਖ-ਵਿਪੱਖ ਵਿਚ ਬੋਲਦਿਆਂ ਕਿਹਾ ਕਿ ਜੇਕਰ ਗੰਗੂ ਬ੍ਰਾਹਮਣ ਜਿਹੇ ਵਿਅਕਤੀਆਂ ਨੇ ਬੁਰਾ ਕੰਮ ਕਰਕੇ ਧ੍ਰੋਹ ਕਮਾਇਆ ਉੱਥੇ ਹੀ ਮੋਤੀ ਰਾਮ ਮਹਿਰਾ ਜਿਹੇ ਵਿਅਕਤੀਆਂ ਨੇ ਉਨ੍ਹਾਂ ਦੀ ਸੇਵਾ ਕਰਕੇ ਸੰਸਾਰ ਵਿਚ ਚੰਗਾ ਨਾਮ ਕਮਾਇਆ ਹੈ। ਡਾ. ਜਸਵਿੰਦਰ ਸਿੰਘ ਹੋਰਾਂ ਤੋਂ ਬਾਅਦ ਡੀਨ ਅਕਾਦਮਿਕ ਮਾਮਲੇ ਡਾ. ਟੀ.ਐਸ. ਬੈਨੀਪਾਲ ਅਤੇ ਪ੍ਰੋ ਵਾਈਸ ਚਾਂਸਲਰ ਡਾ. ਅਮਰੀਕ ਸਿੰਘ ਆਹਲੂਵਾਲੀਆ ਨੇ ਵੀ ਆਪਣੇ ਭਾਸ਼ਣਾਂ ਵਿਚ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਪ੍ਰੋਗਰਾਮ ਵਿਚ ਵੱਖੋ-ਵੱਖਰੇ ਕਾਲਜਾਂ ਅਤੇ ਵਿਭਾਗਾਂ ਦੇ ਡੀਨ ਸਾਹਿਬਾਨ, ਮੁਖੀ ਅਤੇ ਅਧਿਆਪਕਾਂ ਸਾਹਿਬਾਨ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਪਤਵੰਤੇ ਸੱਜਣਾਂ ਦੇ ਇਸ ਪ੍ਰੋਗਰਾਮ ਵਿਚ ਪਹੁੰਚਣ ਤੇ ਕਾਲਜ ਦੀ ਡੀਨ ਡਾ. ਪੂਰਵੀ ਲੂਨਿਆਲ ਵੱਲੋਂ ਧੰਨਵਾਦ ਕੀਤਾ ਗਿਆ। 

ਯੂਨੀਵਰਸਿਟੀ ਆਡੀਟੋਰੀਅਮ